ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਥੋਂ ਦੇ ਸੈਕਟਰ-77 ਦੇ ਪਾਰਕ ਨੇੜਿਓਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।

