ਲੁਧਿਆਣਾ, 16 ਮਈ: (ਅਸੋਕ ਪੁਰੀ )ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਲਈ ਬਹੁਤ ਹੀ ਖੁਸ਼ੀ ਦਾ ਮੌਕਾ ਸੀ ਜਦੋਂ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਡਾ. ਅਜੀਤ ਕੌਰ (ਮੁਖੀ ਕਾਮਰਸ ਵਿਭਾਗ ) ਨੂੰ ਕਾਲਜ ਦੇ ਪ੍ਰਿੰਸੀਪਲ ਵਜੋਂ ਨਿਯੁਕਤ ਕੀਤਾ ਗਿਆ । ਡਾ. ਅਜੀਤ ਕੌਰ ਨੇ ਕਾਲਜ ਦੇ ਕਾਮਰਸ ਵਿਭਾਗ ਵਿੱਚ ਲੰਬਾ ਸਮਾਂ ਆਪਣੀਆਂ ਸ਼ਾਨਦਾਰ ਸੇਵਾਵਾਂ ਸਫਲਤਾ ਪੂਰਵਕ ਨਿਭਾਈਆਂ ਹਨ।
ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ , ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਨੇ ਡਾ.ਅਜੀਤ ਕੌਰ ਨੂੰ ਪ੍ਰਿੰਸੀਪਲ ਦੀ ਕੁਰਸੀ ‘ ਤੇ ਬਿਠਾਇਆ ਤੇ ਇਸ ਨਵੀਂ ਜ਼ਿੰਮੇਵਾਰੀ ਲਈ ਉਹਨਾਂ ਨੂੰ ਸ਼ੁਭਕਾਮਨਾਵਾਂ ਦਿੰਦਿਆ ਕਿਹਾ ਕਿ ਸਾਨੂੰ ਆਸ ਹੈ ਕਿ ਤੁਸੀਂ ਮਿਹਨਤ ਨਾਲ ਇਸ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਗੇ ਤਾਂ ਜੋ ਕਾਲਜ ਹੋਰ ਤੱਰਕੀ ਦੀਆਂ ਮੰਜ਼ਲਾਂ ਸਰ ਕਰ ਸਕੇ।
ਡਾ.ਅਜੀਤ ਕੌਰ ਨੇ ਆਪਣਾ ਅਹੁਦਾ ਸੰਭਾਲਦੇ ਹੋਏ ਸਾਰਿਆਂ ਦਾ ਧੰਨਵਾਦ ਕਰਦਿਆਂ ਇਹ ਵਿਸ਼ਵਾਸ਼ ਦਵਾਇਆ ਕਿ ਉਹ ਅਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ ਤਾ ਜੋ ਕਾਲਜ ਹਰ ਪੱਖ ਤੋਂ ਤਰੱਕੀ ਕਰ ਸਕੇ। ਸਮੁੱਚੀ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਅਤੇ ਕਾਲਜ ਦੇ ਸਟਾਫ਼ ਮੈਂਬਰਜ਼ , ਵੱਖ ਵੱਖ ਰਾਮਗੜ੍ਹੀਆ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਸਾਹਿਬਾਨ ਵੱਲੋਂ ਪ੍ਰਿੰਸੀਪਲ ਡਾ.ਅਜੀਤ ਕੌਰ ਨੂੰ ਵਧਾਈ ਦਿੱਤੀ ਗਈ।

