ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਅਤੇ ਸ਼ਿਮਲਾ (ਦਿਹਾਤੀ) ਤੋਂ ਮੌਜੂਦਾ ਕਾਂਗਰਸੀ ਵਿਧਾਇਕ ਵਿਕਰਮਾਦਿੱਤਿਆ ਸਿੰਘ ਨੇ ਆਪਣੇ ਨੇੜਲੇ ਵਿਰੋਧੀ ਭਾਜਪਾ ਦੇ ਰਵੀ ਕੁਮਾਰ ਮਹਿਤਾ ਨੂੰ 13,860 ਨਾਲ ਹਰਾ ਕੇ ਆਪਣੀ ਸੀਟ ਬਰਕਰਾਰ ਰੱਖੀ ਹੈ। ਇਸ ਸੀਟ ਤੋਂ ਛੇ ਉਮੀਦਵਾਰ ਚੋਣ ਮੈਦਾਨ ਵਿੱਚ ਸਨ।
ਮੀਡੀਆ ਨਾਲ ਗੱਲਬਾਤ ਦੌਰਾਨ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਆਪਣੇ ਵਿਧਾਇਕਾਂ ਨੂੰ ਭਾਜਪਾ ਦੀ ਨਜ਼ਰ ਤੋਂ ਬਚਾਉਣ ਲਈ ਉਹ ਸਭ ਕੁਝ ਕਰਨਗੇ।
ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਆਪਣੀ ਮਾਤਾ ਅਤੇ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁਣਗੇ, ਵਿਕਰਮਾਦਿੱਤਿਆ ਨੇ ਕਿਹਾ, ”ਇਕ ਪੁੱਤਰ ਦੇ ਤੌਰ ‘ਤੇ ਮੈਂ ਆਪਣੀ ਮਾਤਾ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹਾਂਗਾ, ਪਰ ਇਸ ਸਬੰਧ ਵਿੱਚ ਫੈਸਲਾ ਜਿੱਤਣ ਵਾਲੇ ਉਮੀਦਵਾਰ ਅਤੇ ਹਾਈ ਕਮਾਂਡ ਵੱਲੋਂ ਲਿਆ ਜਾਵੇਗਾ।”

