ਲੁਧਿਆਣਾ 3 ਜੁਲਾਈ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਰੂਪਰੇਖੇ ਅਧੀਨ ਵੱਡਾ ਐਲਾਨ ਕਰਦਿਆਂ ਕੋਰ ਕਮੇਟੀ ਅਤੇ ਵਰਕਿੰਗ ਕਮੇਟੀ ਦੀ ਨਵੀਂ ਰਚਨਾ ਕੀਤੀ ਹੈ। ਕੋਰ ਕਮੇਟੀ ਦੇ ਮੈਂਬਰਾਂ ਦੇ ਐਲਾਨ ਦੇ ਨਾਲ ਹੀ ਪਾਰਟੀ ਨੇ ਜੁਝਾਰੂ ਤੇ ਸਮਰਪਿਤ ਆਗੂਆਂ ਨੂੰ ਮਾਣ ਦੇਂਦੇ ਹੋਏ ਵਰਕਿੰਗ ਕਮੇਟੀ ਵਿੱਚ ਕਈ ਨਵੇਂ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਹੈ।
ਅੱਜ ਪਾਰਟੀ ਵਰਕਰਾਂ ਵੱਲੋਂ ਬਾਬਾ ਅਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਕੌਂਸਲਰ ਰਖਵਿੰਦਰ ਸਿੰਘ ਗਾਬੜੀਆ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਹੋਣ ਤੇ ਪਾਰਟੀ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ ਦੌਰਾਨ ਕੋਰ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੀਆਂ ਇਤਿਹਾਸਕ ਉਪਲਬਧੀਆਂ ਉਨ੍ਹਾਂ ਲਈ ਮਾਰਗਦਰਸ਼ਨ ਹਨ। ਉਨ੍ਹਾਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਨਿਸ਼ਾਨ ਬਣਾਉਂਦਿਆਂ ਕਿਹਾ ਕਿ ਪਾਰਟੀ ਨੂੰ ਮੁੜ ਸੂਬੇ ਵਿੱਚ ਮਜਬੂਤ ਬਣਾਉਣ ਲਈ ਉਹ ਪੂਰੀ ਲਗਨ ਨਾਲ ਕੰਮ ਕਰਨਗੇ। ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ, ਮਾ.ਅਜੀਤ ਸਿੰਘ, ਕੌਰ ਸਿੰਘ, ਦਵਿੰਦਰ ਸਿੰਘ ਅਰੋੜਾ, ਕੁਲਜੀਤ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ ਐਸਡੀਉ, ਗੁਰਪ੍ਰੀਤ ਸਿੰਘ ਮਸੌਣ, ਡਾ. ਜਸਵੀਰ ਸਿੰਘ, ਲਖਵੀਰ ਸਿੰਘ ਸੰਧੂ, ਸਤਵੀਰ ਸਿੰਘ, ਸ਼ਿਕੰਦਾ, ਕੁਲਦੀਪ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਸੁਖਬੀਰ ਸਿੰਘ, ਦਲਵੀਰ ਸਿੰਘ, ਜਸਵੰਤ ਸਿੰਘ, ਮਨਪ੍ਰੀਤ ਸਿੰਘ, ਮਨਜਿੰਦਰ ਸਿੰਘ ਵੀ ਹਾਜਰ ਸਨ।