ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਸੋਮਵਾਰ ਨੂੰ ਪੋਲੀਓ ਟੀਕਾਕਰਨ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਜਾ ਰਹੇ ਪੁਲਿਸ ਕਰਮਚਾਰੀਆਂ ਨੂੰ ਬੰਬ ਧਮਾਕੇ ਦਾ ਨਿਸ਼ਾਨਾ ਬਣਾਇਆ ਗਿਆ। ਇਸ ਹਾਦਸੇ ‘ਚ 6 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ।

ਇਹ ਘਟਨਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਸੂਬੇ ਦੇ ਬਾਜੌਰ ਜ਼ਿਲ੍ਹੇ ਦੀ ਮਾਮੁੰਡ ਤਹਿਸੀਲ ਵਿਚ ਵਾਪਰੀ। ਜਦੋਂ ਧਮਾਕਾ ਹੋਇਆ, ਪੁਲਿਸ ਕਰਮੀ ਵੈਨ ਵਿਚ ਸਵਾਰ ਹੋ ਕੇ ਪੋਲੀਓ ਟੀਕਾਕਰਨ ਟੀਮਾਂ ਨਾਲ ਸੁਰੱਖਿਆ ਡਿਊਟੀਆਂ ਵਿਚ ਸ਼ਾਮਲ ਹੋਏ ਸਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਐਮਰਜੈਂਸੀ ਐਲਾਨ ਦਿੱਤੀ ਗਈ।