ਲੁਧਿਆਣਾ 15 ਮਈ ( ਅਸ਼ੋਕ ਪੁਰੀ ) ਅੰਮ੍ਰਿਤਸਰ ਦੇ ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਦੇ ਹਾਦਸੇ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਅਤੇ ਹਸਪਤਾਲ ‘ਚ ਭਰਤੀ ਜਖਮੀ ਲੋਕਾਂ ਦੀ ਹਾਲਤ ਜਾਣਨ ਲਈ ਕਾਂਗਰਸ ਦੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਮਜੀਠਾ ਪਹੁੰਚੇ
ਉਹ ਮੌਕੇ ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਸਥਾਨਕ ਹਸਪਤਾਲ ਦਾ ਜਾਇਜ਼ਾ ਲਿਆ ਅਤੇ ਫਿਰ ਸਥਾਨਕ ਪੱਤਰਕਾਰਾਂ ਨਾਲ ਰੂਬਰੂ ਹੋ ਕੇ ਆਪਣੇ ਵਿਚਾਰ ਸਾਂਝੇ ਕੀਤੇ।
13 ਮਈ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਪਿੰਡ ‘ਚ ਹੋਏ ਜ਼ਹਿਰੀਲੀ ਸ਼ਰਾਬ ਦੇ ਹਾਦਸੇ ਨੂੰ ਲੈ ਕੇ ਕਾਂਗਰਸ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਮੌਜੂਦਾ ਪੰਜਾਬ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਜਦ ਘਰਾਂ ਵਿੱਚ ਐਨੀ ਜ਼ਹਿਰੀਲੀ ਸ਼ਰਾਬ ਬਣ ਰਹੀ ਸੀ ਤਾਂ ਪ੍ਰਸ਼ਾਸਨ ਕਿੱਥੇ ਸੀ? ਸਰਕਾਰ ਦੀਆਂ ਨੀਤੀਆਂ ਕਿੱਥੇ ਸਨ।ਉਨ੍ਹਾਂ ਨੇ ਕਿਹਾ ਕਿ ਹੁਣ ਹੋਸ਼ ਵਿਚ ਆਉਣ ਦਾ ਕੀ ਫਾਇਦਾ ਜਦ ਸਥਾਨਕ ਲੋਕਾਂ ਦਾ ਇੰਨਾ ਵੱਡਾ ਨੁਕਸਾਨ ਹੋ ਚੁੱਕਾ ਹੈ। ਉਨ੍ਹਾਂ ਮੌਜੂਦਾ ਸਰਕਾਰ ਨੂੰ ਅਪੀਲ ਕੀਤੀ ਕਿ ਤਰਸ ਦੀ ਮਾਰ ਬਣੇ ਲੋਕਾਂ ਦੀ ਪੂਰੀ ਮਦਦ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਸਜ਼ਾ ਦਿੱਤੀ ਜਾਵੇ।
ਸਾਥ ਹੀ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੰਦ ਪੈਸਿਆਂ ਦੇ ਲਾਲਚ ਵਿੱਚ ਐਸਾ ਘਿਨੌਣਾ ਕੰਮ ਨਾ ਕਰਨ।ਇਸ ਮੌਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਨਾਲ ਕਈ ਕਾਂਗਰਸੀ ਆਗੂ ਹਾਜ਼ਰ ਸਨ।


