ਇੰਦਰਜੀਤ ਸਿੰਘ ਮਕੱੜ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਗਿਆ ਸਨਮਾਨਿਤ

ਪੰਜਾਬ ਨੂੰ ਬਚਾਉਣ ਲਈ ਦਿੱਲੀ ਤੋ ਆਈ ਲੁਟੇਰਿਆਂ ਦੀ ਫੌਜ਼ ਨੂੰ ਹਰਾਉਣਾ ਜਰੂਰੀ- ਸੁਖਬੀਰ ਸਿੰਘ ਬਾਦਲ

ਲੁਧਿਆਣਾ, 14 ਜੂਨ :- ਜੇਕਰ ਪੰਜਾਬ ਨੂੰ ਆਰਥਿਕ, ਰਾਜਨੀਤਕ ਤੇ ਸਮਾਜਿਕ ਤੌਰ ਤੇ ਬਚਾਉਣਾ ਹੈ ਤਾਂ ਰਾਜ ਦੀ ਸੱਤਾ ਤੇ ਕਾਬਜ਼ ਦਿੱਲੀ ਤੋ ਆਈ ਲੁਟੇਰਿਆਂ ਦੀ ਫੌਜ਼ ਅਤੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ ਸਾਨੂੰ ਪੂਰੀ ਇੱਕਜੁੱਟਤਾ ਨਾਲ ਆਪਣੀ ਆਵਾਜ਼ ਬੁਲੰਦ ਕਰਨੀ ਪਵੇਗੀ ਤਾਂ ਹੀ ਪੰਜਾਬ ਦਾ ਭਲਾ ਹੋ ਸਕੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਅੱਜ
ਸਥਾਨਕ ਮਾਡਲ ਟਾਊਨ ਐਕਸਟੈਨਸ਼ਨ
ਵਿਖੇ ਸਥਿਤ ਸਵ.ਬਲਬੀਰ ਸਿੰਘ ਮਕੱੜ ਦੇ ਗ੍ਰਹਿ ਵਿਖੇ ਸ.ਇੰਦਰਜੀਤ ਸਿੰਘ ਮਕੱੜ ਦੀ ਅਗਵਾਈ ਹੇਠ ਵੱਖ ਵੱਖ ਧਾਰਮਿਕ ਤੇ ਸਮਾਜਿਕ ਸੁਸਾਇਟੀਆਂ ਦੇ ਆਗੂਆਂ ਤੇ ਇਸਤਰੀ ਸਤਿਸੰਗ ਸਭਾਵਾਂ ਦੀਆਂ ਪ੍ਰਮੁੱਖ ਬੀਬੀਆਂ ਦੀ ਆਯੋਜਿਤ ਕੀਤੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋ ਉਪ ਚੌਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਚੌਣ ਪ੍ਰਚਾਰ ਕਰਨ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਹਦ ਇੱਕ ਅਜਿਹੀ ਪਾਰਟੀ ਹੈ।ਜੋ ਪਿਛਲੇ 104 ਸਾਲਾਂ ਤੋ ਲਗਾਤਾਰ ਪੰਥ ਤੇ ਪੰਜਾਬੀਅਤ ਦੀ ਰਾਖੀ ਕਰਨ ,ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰਦੀ ਆਈ ਹੈ ਤੇ ਕਰਦੀ ਰਹੇਗੀ।ਇਸ ਦੌਰਾਨ ਉਨ੍ਹਾਂ ਨੇ ਸਥਾਨਕ ਹਲਕਾ ਨਿਵਾਸੀਆਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਟਕਸਾਲੀ ਅਕਾਲੀ ਪਰਿਵਾਰਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਹੋਇਆ ਕਿਹਾ ਕਿ ਵਿਧਾਨ ਸਭਾ ਹਲਕਾ ਪੱਛਮੀ ਦੀ ਉਪ ਚੌਣ ਦੀ ਲੜਾਈ ਹੱਕ ਤੇ ਸੱਚ ਦੀ ਲੜਾਈ ਹੈ ਕਿਉ ਕਿ ਇਸੇ ਚੌਣ ਨੇ ਤੁਹਾਡਾ ਆਉਣ ਵਾਲਾ ਭਵਿੱਖ ਤੈਅ ਕਰਨ ਹੈ।ਇਸ ਲਈ ਦਿੱਲੀ ਦੀ ਲੁਟੇਰਾ ਫੌਜ਼ ਵੱਲੋ ਚੌਣ ਮੈਦਾਨ ਵਿੱਚ ਉਤਾਰੇ ਉਮੀਦਵਾਰ ਨੂੰ ਲੱਕ ਤੋੜਵੀਂ ਹਾਰ ਦੇਣ ਲਈ ਸਾਰੇ ਆਪੋ ਆਪਣੇ ਕਮਰਕੱਸੇ ਕੱਸ ਲਵੋ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਝੂਵਾਨ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਭਾਰੀ ਬਹੁਮਤ ਨਾਲ ਜਿਤਾਉ ਤਾਂ ਕਿ ਇੱਕ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਜਾ ਸਕੇ।ਇਸ ਤੋ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਸੀਨੀਅਰ ਅਕਾਲੀ ਆਗੂ ਸ.ਮਹੇਸ਼ਇੰਦਰ ਸਿੰਘ ਗਰੇਵਾਲ ਦਾ ਮਕੱੜ ਪਰਿਵਾਰ ਦੇ ਮੈਬਰਾਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ ਉਪਰੰਤ ਸ.ਇੰਦਰਜੀਤ ਸਿੰਘ ਮਕੱੜ ਦੀ ਅਗਵਾਈ ਹੇਠ ਪ੍ਰਮੁੱਖ ਸ਼ਖਸ਼ੀਅਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਸ.ਸੁਖਬੀਰ ਸਿੰਘ ਬਾਦਲ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰਪਾਉ ਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ।ਇਸ ਸਮੇਂ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਮੈਬਰ ਸ਼੍ਰੋਮਣੀ ਕਮੇਟੀ,ਸ.ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕੋਹਲੀ, ਸੁਰਿੰਦਰਪਾਲ ਸਿੰਘ ਭੁਟੀਆਣੀ,ਭੁਪਿੰਦਰ ਸਿੰਘ (ਮਨੀ ਜਿਊਲਰਜ਼) ਐਨ.ਐਸ ਕਥੂਰੀਆ, ਪ੍ਰਿਤਪਾਲ ਸਿੰਘ ਬਰੇਲੀ, ਹਰਮੀਤ ਸਿੰਘ ਡੰਗ, ਇੰਦਰਬੀਰ ਸਿੰਘ ਬੱਤਰਾ, ਅਮਰੀਕ ਸਿੰਘ ਬੱਤਰਾ, ਇੰਦਰਜੀਤ ਸਿੰਘ ਖੁਰਾਣਾ ,ਵਿੱਕੀ ਛਾਬੜਾ, ਜਸਪਾਲ ਸਿੰਘ ਪਿੰਕੀ, ਅਮਰਜੀਤ ਸਿੰਘ ਟੈਕਸਲਾ,ਹਰਬੰਸ ਸਿੰਘ ਰਾਜਾ ਪਰਮਜੀਤ ਸਿੰਘ ਸੇਠੀ, ਸੁਖਪ੍ਰੀਤ ਸਿੰਘ ਮਨੀ, ਵਿਸ਼ੇਸ਼ ਤੌਰ ਤੇ ਹਾਜਰ ਸਨ।